ਸਵਾਲ 16
ਤੁਸੀਂ ਚਿੰਤਾ ਨਾਲ ਕਿਵੇਂ ਨਜਿੱਠ ਸਕਦੇ ਹੋ?
“ਆਪਣਾ ਸਾਰਾ ਬੋਝ ਯਹੋਵਾਹ ʼਤੇ ਸੁੱਟ ਦੇ ਅਤੇ ਉਹ ਤੈਨੂੰ ਸੰਭਾਲੇਗਾ। ਉਹ ਧਰਮੀ ਨੂੰ ਕਦੇ ਵੀ ਡਿਗਣ ਨਹੀਂ ਦੇਵੇਗਾ।”
“ਮਿਹਨਤੀ ਦੀਆਂ ਯੋਜਨਾਵਾਂ ਵਾਕਈ ਸਫ਼ਲ ਬਣਾਉਂਦੀਆਂ ਹਨ, ਪਰ ਕਾਹਲੀ ਕਰਨ ਵਾਲੇ ਸਾਰੇ ਗ਼ਰੀਬੀ ਵੱਲ ਵਧਦੇ ਜਾਂਦੇ ਹਨ।”
“ਨਾ ਡਰ ਕਿਉਂਕਿ ਮੈਂ ਤੇਰੇ ਅੰਗ-ਸੰਗ ਹਾਂ। ਨਾ ਘਬਰਾ ਕਿਉਂਕਿ ਮੈਂ ਤੇਰਾ ਪਰਮੇਸ਼ੁਰ ਹਾਂ। ਮੈਂ ਤੈਨੂੰ ਮਜ਼ਬੂਤ ਕਰਾਂਗਾ, ਹਾਂ, ਮੈਂ ਤੇਰੀ ਮਦਦ ਕਰਾਂਗਾ, ਮੈਂ ਇਨਸਾਫ਼ ਕਰਨ ਵਾਲੇ ਆਪਣੇ ਸੱਜੇ ਹੱਥ ਨਾਲ ਤੈਨੂੰ ਜ਼ਰੂਰ ਸੰਭਾਲਾਂਗਾ।”
“ਤੁਹਾਡੇ ਵਿੱਚੋਂ ਕੌਣ ਚਿੰਤਾ ਕਰ ਕੇ ਆਪਣੀ ਜ਼ਿੰਦਗੀ ਦਾ ਇਕ ਪਲ ਵੀ ਵਧਾ ਸਕਦਾ ਹੈ?”
“ਇਸ ਲਈ ਕਦੇ ਵੀ ਕੱਲ੍ਹ ਦੀ ਚਿੰਤਾ ਨਾ ਕਰੋ ਕਿਉਂਕਿ ਕੱਲ੍ਹ ਦੀਆਂ ਆਪਣੀਆਂ ਚਿੰਤਾਵਾਂ ਹੋਣਗੀਆਂ। ਅੱਜ ਦੀਆਂ ਪਰੇਸ਼ਾਨੀਆਂ ਅੱਜ ਲਈ ਬਹੁਤ ਹਨ।”
“ਜ਼ਿਆਦਾ ਜ਼ਰੂਰੀ ਗੱਲਾਂ ਨੂੰ ਧਿਆਨ ਵਿਚ ਰੱਖੋ।”
“ਕਿਸੇ ਗੱਲ ਦੀ ਚਿੰਤਾ ਨਾ ਕਰੋ, ਸਗੋਂ ਹਰ ਗੱਲ ਬਾਰੇ ਪਰਮੇਸ਼ੁਰ ਨੂੰ ਪ੍ਰਾਰਥਨਾ, ਫ਼ਰਿਆਦ, ਧੰਨਵਾਦ ਤੇ ਬੇਨਤੀ ਕਰੋ ਅਤੇ ਪਰਮੇਸ਼ੁਰ ਦੀ ਸ਼ਾਂਤੀ ਜਿਹੜੀ ਸਾਰੀ ਇਨਸਾਨੀ ਸਮਝ ਤੋਂ ਬਾਹਰ ਹੈ, ਮਸੀਹ ਯਿਸੂ ਦੇ ਰਾਹੀਂ ਤੁਹਾਡੇ ਦਿਲਾਂ ਅਤੇ ਮਨਾਂ ਦੀ ਰਾਖੀ ਕਰੇਗੀ।”