ਸਵਾਲ 18
ਤੁਸੀਂ ਪਰਮੇਸ਼ੁਰ ਦੇ ਨੇੜੇ ਕਿਵੇਂ ਜਾ ਸਕਦੇ ਹੋ?
“ਹੇ ਪ੍ਰਾਰਥਨਾ ਦੇ ਸੁਣਨ ਵਾਲੇ, ਹਰ ਤਰ੍ਹਾਂ ਦੇ ਲੋਕ ਤੇਰੇ ਕੋਲ ਆਉਣਗੇ।”
“ਆਪਣੇ ਪੂਰੇ ਦਿਲ ਨਾਲ ਯਹੋਵਾਹ ʼਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਇਤਬਾਰ ਨਾ ਕਰ। ਆਪਣੇ ਸਾਰੇ ਰਾਹਾਂ ਵਿਚ ਉਸ ਨੂੰ ਧਿਆਨ ਵਿਚ ਰੱਖ ਅਤੇ ਉਹ ਤੇਰੇ ਰਾਹਾਂ ਨੂੰ ਸਿੱਧਾ ਕਰੇਗਾ।”
“ਹਮੇਸ਼ਾ ਦੀ ਜ਼ਿੰਦਗੀ ਪਾਉਣ ਲਈ ਜ਼ਰੂਰੀ ਹੈ ਕਿ ਉਹ ਤੈਨੂੰ ਯਾਨੀ ਇੱਕੋ-ਇਕ ਸੱਚੇ ਪਰਮੇਸ਼ੁਰ ਨੂੰ ਅਤੇ ਯਿਸੂ ਮਸੀਹ ਨੂੰ, ਜਿਸ ਨੂੰ ਤੂੰ ਘੱਲਿਆ ਹੈ, ਜਾਣਨ।”
“ਸੱਚ ਤਾਂ ਇਹ ਹੈ ਕਿ [ਪਰਮੇਸ਼ੁਰ] ਸਾਡੇ ਵਿੱਚੋਂ ਕਿਸੇ ਤੋਂ ਵੀ ਦੂਰ ਨਹੀਂ ਹੈ।”
“ਮੈਂ ਹਮੇਸ਼ਾ ਇਹੀ ਪ੍ਰਾਰਥਨਾ ਕਰਦਾ ਹਾਂ ਕਿ ਸਹੀ ਗਿਆਨ ਅਤੇ ਪੂਰੀ ਸਮਝ ਦੇ ਨਾਲ-ਨਾਲ ਤੁਹਾਡਾ ਪਿਆਰ ਹੋਰ ਵੀ ਵਧਦਾ ਜਾਵੇ।”
“ਜੇ ਤੁਹਾਡੇ ਵਿੱਚੋਂ ਕਿਸੇ ਵਿਚ ਬੁੱਧ ਦੀ ਕਮੀ ਹੈ, ਤਾਂ ਉਹ ਪਰਮੇਸ਼ੁਰ ਤੋਂ ਮੰਗਦਾ ਰਹੇ ਅਤੇ ਉਸ ਨੂੰ ਬੁੱਧ ਦਿੱਤੀ ਜਾਵੇਗੀ ਕਿਉਂਕਿ ਪਰਮੇਸ਼ੁਰ ਸਾਰਿਆਂ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ ਅਤੇ ਮੰਗਣ ਵਾਲਿਆਂ ਨਾਲ ਗੁੱਸੇ ਨਹੀਂ ਹੁੰਦਾ।”
“ਪਰਮੇਸ਼ੁਰ ਦੇ ਨੇੜੇ ਆਓ ਅਤੇ ਉਹ ਤੁਹਾਡੇ ਨੇੜੇ ਆਵੇਗਾ। ਪਾਪੀਓ, ਆਪਣੇ ਹੱਥਾਂ ਨੂੰ ਸਾਫ਼ ਕਰੋ ਅਤੇ ਦੁਚਿੱਤਿਓ, ਆਪਣੇ ਦਿਲਾਂ ਨੂੰ ਸ਼ੁੱਧ ਕਰੋ।”
“ਪਰਮੇਸ਼ੁਰ ਨਾਲ ਪਿਆਰ ਕਰਨ ਦਾ ਮਤਲਬ ਇਹ ਹੈ ਕਿ ਅਸੀਂ ਉਸ ਦੇ ਹੁਕਮ ਮੰਨੀਏ ਅਤੇ ਉਸ ਦੇ ਹੁਕਮ ਸਾਡੇ ਲਈ ਬੋਝ ਨਹੀਂ ਹਨ।”